
ਮੋਗਾ(ਬਿਊਰੋ) ਭਾਰਤ ਨਿਊਜ਼ਲਾਈਨ:-ਪੰਜਾਬ ਪੁਲਿਸ ਵੱਲੋਂ ਅੱਜ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਤੇ ਇੰਟੈਲੀਜੈਂਸ ਪੁਲਿਸ ਵੱਲੋਂ ਸਾਂਝਾ ਅਪ੍ਰੇਸ਼ਨ ਚਲਾਇਆ ਗਿਆ ਸੀ। ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਭਗੌੜਾ ਚੱਲ ਰਿਹਾ ਸੀ। ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਦੇਸ਼ ਭਰ ਵਿੱਚ ਵੱਖ ਵੱਖ ਏਜੰਸੀਆਂ ਕੰਮ ਕਰ ਰਹੀਆਂ ਸਨ। ਅੰਮ੍ਰਿਤਪਾਲ ਉਤੇ ਐਨਐਸਏ ਲਗਾਇਆ ਗਿਆ ਹੈ।