ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:- ਅਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਮਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਕੀਤੀ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਹਾਜ਼ਰ ਮੀਡੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਪਿੰਡ ਹਦਾਇਤਪੁਰਾ ਰਾਜਪੁਰਾ ਤਹਿਸੀਲ ਪਟਿਆਲਾ ਦੇ ਥਾਣਾ ਬਨੂੜ/ਮੋਹਾਲੀ ਅਧੀਨ ਆਉਂਦਾ ਹੈ।
ਉਨ੍ਹਾਂ ਦੱਸਿਆ ਕਿ ਕਿਰਪਾਲ ਸਿੰਘ ਪੱਤਰ ਅਜਮੇਰ ਸਿੰਘ ਵਾਸੀ ਪਿੰਡ ਹਦਾਇਤਪੁਰਾ ਜ਼ਿਲ੍ਹਾ ਪਟਿਆਲਾ ਆਦਿ ਨੇ ਸਾਲ 1956 ਤੋਂ ਜ਼ਮੀਨ ‘ਤੇ ਕਬਜ਼ਾ ਕਰਕੇ ਖੇਤੀ ਕੀਤੀ ਹੋਈ ਹੈ ਅਤੇ ਕਾਸ਼ਤਕਾਰਾਂ ਦੀ ਗਰਦੌਰੀਆਂ ਵੀ ਚੜੀਆਂ ਹੋਈਆਂ ਹਨ | ਕਿਰਪਾਲ ਸਿੰਘ ਪੁੱਤਰ ਅਜਮੇਰ ਸਿੰਘ ਆਦਿ ਨੇ ਦੱਸਿਆ ਕਿ ਉਹ ਮਹਿਰਾ ਜਾਤੀ ਝੂਰ ਨਾਲ ਸਬੰਧਤ ਹਨ ਅਤੇ ਉਹ ਆਪਣੀ ਜ਼ਮੀਨ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੱਕ ਮਾਮਲਾ ਰਾਜਪੁਰਾ ਦੀ ਅਦਾਲਤ ਵਿੱਚ ਸਟੇਅ ਲਈ ਵਿਚਾਰ ਅਧੀਨ ਹੈ ਅਤੇ ਹਾਈਕੋਰਟ ਤੋਂ ਵੀ ਉਨ੍ਹਾਂ ਦੇ ਹੱਕ ਵਿੱਚ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਇਨ੍ਹਾਂ ਕਾਸ਼ਤਕਾਰਾਂ ਨੂੰ ਬੇਦਖਲ ਨਹੀਂ ਕਰ ਸਕਦਾ ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਜੰਗਲ ਰਾਜ ਚਲਾ ਰਹੀ ਹੈ। ਇਹ ਸਭ ਕੁਝ ਪੁਲਿਸ ਥਾਣਾ ਬਨੂੜ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਅੱਖਾਂ ਬੰਦ ਕਰਕੇ ਕੀਤਾ ਜਾ ਰਿਹਾ ਹੈ, ਜਿਸ ਦੀ ਮਿਸਾਲ ਪਿੰਡ ਹਦਾਇਤਪੁਰਾ ਹੈ | ਉਨ੍ਹਾਂ ਦੱਸਿਆ ਕਿ ਜ਼ਮੀਨ ਉਤੇ ਕਬਜ਼ਾ ਕਰਨ ਆਏ 100 ਦੇ ਕਰੀਬ ਵਿਅਕਤੀਆਂ ਦੇ ਹੱਥਾਂ ਵਿੱਚ ਹਥਿਆਰ ਸਨ ਅਤੇ ਮੌਕੇ ਤੋਂ 4-5 ਟਰੈਕਟਰ ਅਤੇ ਵਾਹਨ ਜਿਨ੍ਹਾਂ ਦੀਆਂ ਨੰਬਰ ਪਲੇਟਾਂ ਵੀ ਗਾਇਬ ਸਨ। ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਕਰ ਰਹੇ ਲੋਕਾਂ ਦੇ ਪੀੜਤ ਪਰਿਵਾਰਾਂ ਨੇ ਜਦੋਂ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਵੀਡੀਓ ਬਣਾਉਣੀ ਸ਼ੁਰੂ ਕੀਤੀ ਤਾਂ ਕਬਜ਼ਾਧਾਰੀਆਂ ਨੇ ਉਨ੍ਹਾਂ ਦੇ ਫ਼ੋਨ ਵੀ ਖੋਹ ਲਏ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਜਦੋਂਕਿ ਇਸ ਸਾਰੀ ਘਟਨਾ ਦੀ ਮੂਵੀ ਦੂਜੇ ਫੋਨਾਂ ਰਾਹੀਂ ਬਣਾਈ ਗਈ ਸੀ ਅਤੇ ਸਬੂਤ ਵਜੋਂ ਉਨ੍ਹਾਂ ਕੋਲ ਮੌਜੂਦ ਹੈ। ਪੀੜਤਾਂ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਘਟਨਾ ਵਾਲੀ ਥਾਂ ‘ਤੇ 100 ਨੰਬਰ ‘ਤੇ ਪੁਲਸ ਨੂੰ ਫੋਨ ਕੀਤਾ। ਇਸ ਤੋਂ ਇਲਾਵਾ ਥਾਣਾ ਬਨੂੜ ਅਤੇ ਐਸਐਸਪੀ ਪਟਿਆਲਾ ਨੂੰ ਲਿਖਤੀ ਦਰਖਾਸਤ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ।
ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਕਥਿਤ ਕਬਜ਼ਾਧਾਰੀ ਪਿੰਡ ਨਗਾਰੀ ਜ਼ਿਲ੍ਹਾ ਮੁਹਾਲੀ ਦੇ ਵਸਨੀਕ ਹਨ, ਜਿਨ੍ਹਾਂ ਵਿੱਚੋਂ ਗੁਰਪ੍ਰੀਤ ਸਿੰਘ ਸੰਧੂ ਪੁੱਤਰ ਜਗਤਾਰ ਸਿੰਘ, ਜਗਤਾਰ ਸਿੰਘ ਪੁੱਤਰ ਮੁਖਤਿਆਰ ਸਿੰਘ, ਰੌਣਕ ਸਿੰਘ, ਗੁਰਵਿੰਦਰ ਸਿੰਘ ਪੁੱਤਰ ਛੱਜੂ ਸਿੰਘ, ਬਲਦੇਵ ਸਿੰਘ ਅਤੇ 100 ਦੇ ਕਰੀਬ ਹੋਰ ਅਣਜਾਣ ਲੋਕ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਚਿਹਰੇ ਵੀ ਢੱਕੇ ਹੋਏ ਸਨ ਅਤੇ ਹਥਿਆਰਬੰਦ ਸਨ। ਬਲਵਿੰਦਰ ਸਿੰਘ ਕੁੰਭੜਾ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਕਬਜ਼ਾਧਾਰੀ ਪਿੰਡ ਨਗਾਰੀ ਦੇ ਰਹਿਣ ਵਾਲੇ ਹਨ, ਉਨ੍ਹਾਂ ਦੇ ਟਰੈਕਟਰ ਜ਼ਬਤ ਕਰਕੇ ਉਕਤ ਵਿਅਕਤੀਆਂ ਦੀ ਸ਼ਨਾਖਤ ਕਰਕੇ ਮੋਬਾਈਲ ਖੋਹਣ ਵਾਲਿਆਂ ‘ਤੇ ਮਾਮਲਾ ਦਰਜ ਕਰਕੇ ਉਕਤ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ, ਨਹੀਂ ਤਾਂ 15 ਦਿਨਾਂ ਤੋਂ ਬਆਦ ਥਾਣਾ ਬਨੂੜ, ਮੋਹਾਲੀ ਜ਼ਿਲ੍ਹੇ ਦਾ ਘਿਰਾਓ ਕੀਤਾ ਜਾਵੇਗਾ। ਦੂਜੇ ਪਾਸੇ ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਮੁਲਜ਼ਮਾਂ ਤੋਂ ਉਨ੍ਹਾਂ ਨੂੰ ਜਾਨ-ਮਾਲ ਦਾ ਡਰ ਹੈ ਅਤੇ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ। ਇਸ ਲਈ ਸਮੇਂ ਸਿਰ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।