ਮੋਹਾਲੀ(ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਤਿੰਨ ਅਹਿਮ ਮੁੱਦਿਆਂ ਨੂੰ ਲੈ ਕੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਸ਼ਹਿਰ ਅੱਜ ਸਫਾਈ, ਆਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਨ੍ਹਾਂ ਤਿੰਨਾਂ ਮਸਲਿਆਂ ਦੇ ਹੱਲ ਲਈ ਫੌਰੀ ਤੌਰ ਤੇ ਕਾਰਵਾਈ ਕੀਤੀ ਜਾਵੇ।

ਇਸ ਤੋਂ ਪਹਿਲਾਂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਆਵਾਰਾ ਪਸ਼ੂਆਂ ਦਾ ਮੁੱਦਾ ਚੁੱਕਦਿਆਂ ਕਿਹਾ ਕੇ ਮੂੰਹ ਖੁਰ ਦੀ ਸਮੱਸਿਆ ਕਾਰਨ ਅਵਾਰਾ ਪਸ਼ੂ ਫੜੇ ਨਹੀਂ ਜਾ ਰਹੇ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਵਧਦੀ ਜਾ ਰਹੀ ਹੈ ਇਸ ਲਈ ਫੌਰੀ ਤੌਰ ਤੇ ਅਵਾਰਾ ਪਸ਼ੂ ਫੜੇ ਜਾਣ।

ਇਸੇ ਤਰ੍ਹਾਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਵਾਰਾ ਕੁੱਤਿਆਂ ਦਾ ਮਸਲਾ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਕੁੱਤਿਆਂ ਦੀ ਨਸਬੰਦੀ ਦੇ ਆਪ੍ਰੇਸ਼ਨ ਨਹੀਂ ਹੈ ਜਿਸ ਨਾਲ ਇਨ੍ਹਾਂ ਦੀ ਜਨਸੰਖਿਆ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਆਪ੍ਰੇਸ਼ਨ ਫ਼ੌਰੀ ਤੌਰ ਤੇ ਸ਼ੁਰੂ ਕੀਤੇ ਜਾਣ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਮੁਹਾਲੀ ਸ਼ਹਿਰ ਵਿੱਚ ਸਫਾਈ ਦੀ ਸਮੱਸਿਆ ਦੇ ਹੱਲ ਵਾਸਤੇ ਕਰਮਚਾਰੀ ਵਧਾਏ ਜਾਣ ਅਤੇ ਜੋ ਵੀ ਮਸ਼ੀਨਰੀ, ਟਰਾਲੀਆਂ ਆਦਿ ਦੀ ਲੋੜ ਹੈ, ਦੀ ਖਰੀਦ ਕੀਤੀ ਜਾਵੇ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਜਿੱਥੋਂ ਤੱਕ ਅਵਾਰਾ ਪਸ਼ੂਆਂ ਦੀ ਗੱਲ ਹੈ ਤਾਂ ਪਸ਼ੂਆਂ ਵਿੱਚ ਆਈ ਬਿਮਾਰੀ ਦੇ ਕਾਰਨ ਇਹਨਾਂ ਨੂੰ ਫੜਨ ਦਾ ਕੰਮ ਰੁਕਿਆ ਪਿਆ ਸੀ। ਉਨ੍ਹਾਂ ਕਿਹਾ ਕਿ ਠੇਕੇਦਾਰ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਅਤੇ ਅਵਾਰਾ ਪਸ਼ੂਆਂ ਨੂੰ ਫੜਨ ਦਾ ਕੰਮ ਫੌਰੀ ਤੌਰ ਤੇ ਅਰੰਭ ਹੋ ਜਾਵੇਗਾ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਅਵਾਰਾ ਕੁੱਤਿਆਂ ਦੇ ਮਾਮਲੇ ਵਿਚ ਨਸਬੰਦੀ ਦੇ ਆਪ੍ਰੇਸ਼ਨ ਨਵੀਆਂ ਹਦਾਇਤਾਂ ਕਾਰਨ ਰੁਕੇ ਹੋਏ ਸਨ ਜਿਸ ਸਬੰਧੀ ਰਿਪੋਰਟ ਬਣਾ ਕੇ ਕੇਂਦਰ ਸਰਕਾਰ ਦੇ ਸਬੰਧਤ ਵਿਭਾਗ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਸ ਦੀ ਇਜਜ਼ਤ ਆਉਣ ਦੇ ਨਾਲ ਹੀ ਅਵਾਰਾ ਕੁੱਤਿਆਂ ਦੀ ਨਸਬੰਦੀ ਆਪ੍ਰੇਸ਼ਨ ਅਰੰਭ ਕਰ ਦਿੱਤੇ ਜਾਣ।

ਇਸ ਮੌਕੇ ਵਿੱਤ ਤੇ ਠੇਕਾ ਕਮੇਟੀ ਮੈਂਬਰ ਜਸਵੀਰ ਸਿੰਘ ਮਣਕੂ ਅਤੇ ਅਨੁਰਾਧਾ ਅਨੰਦ, ਕੌਂਸਲਰ ਸੁੱਚਾ ਸਿੰਘ ਕਲੌੜ, ਕੌਂਸਲਰ ਰਵਿੰਦਰ ਸਿੰਘ, ਐਸ ਈ ਨਰੇਸ਼ ਬੱਤਾ, ਸਮਾਜਸੇਵੀ ਜਤਿੰਦਰ ਅਨੰਦ ਸਮੇਤ ਹੋਰ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *