ਮੋਹਾਲੀ (ਮਨੀਸ਼ ਸ਼ੰਕਰ ਭਾਰਤ) ਨਿਊਜ਼ਲਾਈਨ:-ਬੀਤੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਹਲਕਾ ਮੋਹਾਲੀ ਦੇ ਕਈ ਖੇਤਰਾਂ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਵਾੜ ਜਾਣ ਕਾਰਨ ਭਾਰੀ ਨੁਕਸਾਨ ਹੋਇਆ ਅਤੇ ਕਈ ਘਰਾਂ ਵਿੱਚ ਤਾਂ ਇੰਨਾ ਜਿਆਦਾ ਨੁਕਸਾਨ ਹੋਇਆ ਕਿ ਲੋਕਾਂ ਨੂੰ ਰੋਟੀ ਮਿਲਣੀ ਔਖੀ ਹੋ ਗਈ।

ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਹਲਕੇ ਵਿੱਚ ਪੈਂਦੇ ਪਿੰਡ ਜੁਝਾਰ ਨਗਰ ‘ਚ ਨੁਕਸਾਨੇ ਗਏ ਪਰਿਵਾਰਾਂ ਦਾ ਹਾਲ ਜਾਣਿਆ ਤੇ ਇਹਨਾਂ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਰਵਿੰਦਰ ਸਿੰਘ ਸੋਹਾਣਾ ਨੇ ਮੀਂਹ ਦੋਰਾਨ ਇਲਾਕਾ ਵਾਸੀਆਂ ਦਾ ਹਾਲ ਜਾਣਿਆ ਸੀ ਅਤੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਜਿਨ੍ਹਾਂ ਲੋਕਾਂ ਦਾ ਨੁਕਸਾਨ ਹੋਇਆ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕੇ ਦੇ ਲੋਕਾਂ ਦੇ ਨਾਲ ਖੜਾ ਹੈ ਅਤੇ ਹਰ ਮੁਸੀਬਤ ਵਿਚ ਉਨ੍ਹਾਂ ਦੀ ਮੱਦਦ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਉਹ ਇਸੇ ਤਰ੍ਹਾਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਦੇ ਰਹਿਣਗੇ।

ਇਸ ਮੌਕੇ ਅਵਤਾਰ ਸਿੰਘ ਦਾਉਂ, ਸਰਦਾਰਾ ਸਿੰਘ ਜੁਝਾਰ ਨਗਰ, ਮੰਗਾ ਬਹਿਲੋਲਪੁਰ, ਅਜੀਤ ਸਿੰਘ, ਪ੍ਰਤਾਪ ਸਿੰਘ, ਰਾਮ ਕ੍ਰਿਸ਼ਨ, ਇਕਬਾਲ ਸਿੰਘ ਸਾਬਕਾ ਸਰਪੰਚ, ਮਹਾ ਸਿੰਘ, ਜੀਤ ਸਿੰਘ, ਅਮਰਜੀਤ ਸਿੰਘ, ਰਮਨ ਸ਼ਰਮਾ, ਚਰਨਜੀਤ ਸਿੰਘ, ਬੱਲੀ, ਦੀਪੀ ਸੋਹਾਣਾ ਅਤੇ ਹੋਰ ਵਸਨੀਕ ਹਾਜ਼ਰ ਸਨ।

Leave a Reply

Your email address will not be published. Required fields are marked *