ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ -:ਅੱਜ ਮੁਹਾਲੀ ਦੇ ਫੇਸ ਪੰਜ ਵਿਖੇ ਕੌਂਸਲਰ ਸ੍ਰੀਮਤੀ ਬਲਜੀਤ ਕੌਰ ਵੱਲੋਂ ਪੰਜਾਬ ਦੇ ਸੱਭਿਆਚਾਰ ਨੂੰ ਮੁੱਖ ਰੱਖਦੇ ਹੋਏ ਤੀਆਂ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮੁਹਾਲੀ ਦੇ ਫੇਸ ਪੰਜ ਦੀਆਂ ਮਹਿਲਾਵਾਂ ਵੱਲੋਂ ਪੁਰਾਤਨ ਲੋਕ ਕਥਾਵਾਂ, ਗੀਤ ਗਾਏ ਅਤੇ ਬੋਲੀਆਂ ਤੇ ਗਿੱਧਾ ਪਾਉਂਦੀਆਂ ਸਮਾਰੋਹ ਨੂੰ ਚਾਰ ਚੰਨ ਲਗਾਏ। ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਮੈਡਮ ਰਿੰਕੀ ਵਰਮਾ ਚੇਅਰਮੈਨ ਅੰਬਿਕਾ ਗਰੁੱਪ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਕਲਾਕਾਰ ਸਚਿਨ ਅਹੂਜਾ ਸ਼ਾਮਲ ਹੋਏ। ਇਸ ਮੌਕੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕੌਸਲਰ ਬਲਜੀਤ ਕੌਰ ਨੇ ਕਿਹਾ ਕਿ ਓਹਨਾ ਵਲੋਂ ਪੰਜਾਬ ਦੇ ਪੁਰਾਤਨ ਸੱਭਿਆਚਾਰ ਨੂੰ ਜੀਵਤ ਰੱਖਣ ਲਈ ਇੱਕ ਛੋਟਾ ਜਿਹਾ ਕਦਮ ਹੈ। ਜਿਵੇਂ ਅੱਜ ਦੇ ਸਮਾਜ ਵਿੱਚ ਲੋਕ ਪੰਜਾਬ ਦੇ ਪੁਰਾਤਨ ਸੱਭਿਆਚਾਰ ਨੂੰ ਭੁੱਲਦੇ ਜਾ ਰਹੇ ਹਨ ਉਸ ਨੂੰ ਜੀਵਤ ਰੱਖਣ ਲਈ, ਆਪਸੀ ਭਾਈਚਾਰਕ ਸਾਂਝ ਅਤੇ ਮੇਲ ਮਿਲਾਪ ਨੂੰ ਵਧਾਉਣ ਲਈ ਉਹਨਾਂ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ।

Leave a Reply

Your email address will not be published. Required fields are marked *