ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਦਫ਼ਤਰ ਵਿੱਚ ਪੁੱਜੇ। ਇਸ ਮੌਕੇ ਹਲਕਾ ਡੇਰਾ ਬੱਸੀ ਦਾ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਅਤੇ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਮੋਹਾਲੀ ਸ਼ਹਿਰ ਦੇ ਵਿਕਾਸ ਲਈ 2500 ਕਰੋੜ ਤੋਂ ਵੱਧ ਖਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਏਅਰਪੋਰਟ, ਬੱਸ ਸਟੈਂਡ ਸਮੇਤ ਕਈ ਪ੍ਰਮੁੱਖ ਅਦਾਰੇ ਅਕਾਲੀ ਦਲ ਦੇ ਸ਼ਾਸਨ ਦੌਰਾਨ ਬਣਾਏ ਗਏ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਾਲ 2011 ਵਿੱਚ ਐਨ ਕੇ ਸ਼ਰਮਾ ਨੂੰ ਅਕਾਲੀ ਦਲ ਨੇ ਮੋਹਾਲੀ ਜ਼ਿਲਾ ਯੋਜਨਾ ਕਮੇਟੀ ਦਾ ਚੇਅਰਮੈਨ ਬਣਾਇਆ ਅਤੇ ਉਸ ਦੌਰਾਨ ਜਿਥੇ ਮੋਹਾਲੀ ਦੀ ਪ੍ਰਮੁੱਖ ਸ਼ੋਪਿੰਗ ਸਟ੍ਰੀਟ ਨੂੰ ਡਬਲ ਕੀਤਾ ਗਿਆ ਸਗੋਂ ਉਸੇ ਸਮੇਂ ਦੌਰਾਨ ਮੋਹਾਲੀ ਵਿੱਚ ਸੱਤ ਖੇਡ ਸਟੇਡੀਅਮ ਵੀ ਬਣਾਏ ਗਏ ਜਿਨ੍ਹਾਂ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਸੁਵਿਧਾ ਖਿਡਾਰੀਆਂ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਮੋਹਾਲੀ ਦੇ ਸਮੂਹ ਧਾਰਮਿਕ ਸਥਾਨਾਂ ਨੂੰ ਮਾਲਕਾਨਾ ਹੱਕ ਦਿੱਤੇ ਗਏ ਜੋ ਕਿ ਉਹਨਾਂ ਦੀ ਚਿਰੋਕਣੀ ਮੰਗ ਸੀ।
ਉਨ੍ਹਾਂ ਕਿਹਾ ਕਿ ਬਾਅਦ ਵਿੱਚ ਆਈਆਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੋਹਾਲੀ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ ਅਤੇ ਸਿਰਫ਼ ਅਕਾਲੀ ਦਲ ਵੱਲੋਂ ਕੀਤੇ ਗਏ ਕੰਮਾਂ ਦਾ ਸਿਹਰਾ ਖੱਟਣ ਦਾ ਯਤਨ ਹੀ ਕੀਤਾ ਹੈ।
ਉਹਨਾਂ ਕਿਹਾ ਕੇ ਅਕਾਲੀ ਦਲ ਮਜਬੂਤ ਹੁੰਦਾ ਜਾ ਰਿਹਾ ਹੈ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਡੱਟ ਕੇ ਚੋਣ ਮੈਦਾਨ ਵਿੱਚ ਨਿੱਤਰੇਗਾ।