
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਥਾਣਾ ਬਲੋਂਗੀ ਪੁਲਿਸ ਨੂੰ ਥਾਣਾ ਮੁਖੀ ਪੀਐਸ ਗਰੇਵਾਲ ਦੀ ਅਗਵਾਈ ਵਿੱਚ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋਂ ਗੁਪਤ ਸੂਚਨਾ ਦੇ ਆਧਾਰ ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਈਆਂ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਨ ਮੁਨੀਸ਼@ ਸੁਮੀਤ ਵਜੋਂ ਹੋਈ ਹੈ। ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਇੰਸਪੈਕਟਰ ਪੀਐਸ ਗਰੇਵਾਲ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਸੁਮੀਤ ਤੇ ਪਹਿਲਾਂ ਵੀ ਐਨਡੀਪੀਐਸ ਐਕਟ ਦੇ ਮੁਕਦਮਾ ਥਾਣਾ ਐਸਟੀਐਫ ਮੋਹਾਲੀ ਵਿਖੇ ਦਰਜ ਹੈ।