ਮੋਹਾਲੀ ਮਨੀਸ਼ ਸ਼ੰਕਰ ਭਾਰਤ ਨਿਊਜ਼ਲਾਈਨ:-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿਖੇ ਇਸ ਸਕੂਲ ਦੀਆਂ ਲੜਕੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮਾਰੀਆਂ ਗਈਆਂ ਮੱਲਾਂ ਲਈ ਸਨਮਾਨ ਸਮਾਰੋਹ ਉਲੀਕਿਆ ਗਿਆ ਸੀ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਕੂਲ ਦੀ ਮੈਨੇਜਮੈਂਟ ਦੇ ਮੈਂਬਰ ਸ਼੍ਰੀਮਤੀ ਹਰਜਿੰਦਰ ਕੌਰ ਬੈਦਵਾਨ, ਮਿਉਂਸਿਪਲ ਕੌਂਸਲਰ ਸ਼ਾਮਿਲ ਹੋਏ।ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਿਮਾਂਸ਼ੂ ਢੰਡ ਨੇ ਦੱਸਿਆ ਕਿ ਕਲਾ ਉਤਸਵ (ਜ਼ਿਲ੍ਹਾ ਅਤੇ ਜ਼ੋਨ ਪੱਧਰੀ), ਵਿਭਾਗੀ ਖੇਡ ਟੂਰਨਾਮੈਂਟ ਜ਼ੋਨ ਤੋਂ ਬਾਅਦ ਜ਼ਿਲ੍ਹਾ ਪੱਧਰ ਤੇ ਪ੍ਰਾਪਤ ਪੁਜੀਸ਼ਨਾਂ ਵਾਲੀਆਂ ਖਿਡਾਰਨਾਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਸੇ ਸਕੂਲ ਦੀਆਂ ਸਰਬਪੱਖੀ ਗਤੀਵਿਧੀਆਂ ਦੇ ਇੰਚਾਰਜ ਸ਼੍ਰੀਮਤੀ ਸੁਧਾ ਜੈਨ (ਸਟੇਟ ਅਵਾਰਡੀ) ਵਿਦਿਆਰਥੀਆਂ ਦੀ ਸੂਚੀ ਵਿਸਥਾਰ ਵਿੱਚ ਸਾਂਝੀ ਕਰਦੇ ਹੋਏ ਦੱਸਿਆ ਕਿ ਕਲਾ ਉਤਸਵ (ਜ਼ਿਲ੍ਹਾ ਪੱਧਰ ਤੇ) ‘ਚ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ ਅਤੇ ਜ਼ੋਨ ਪੱਧਰ ਤੇ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਹਨ। ਸਰੀਰਿਕ ਸਿੱਖਿਆ ਅਧਿਆਪਕਾ ਸ਼੍ਰੀਮਤੀ ਕਿਰਨਦੀਪ ਕੌਰ ਅਤੇ ਸ਼੍ਰੀਮਤੀ ਸਰਬਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨ ਪੱਧਰ ਅਤੇ ਜ਼ਿਲ੍ਹਾ ਪੱਧਰ ਤੇ ਵੀ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਇਸੇ ਤਰ੍ਹਾਂ ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਵੀ ਇਸ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਪੁਜੀਸ਼ਨਾ ਪ੍ਰਾਪਤ ਕੀਤੀਆਂ ਹਨ। ਇਸੇ ਤਰ੍ਹਾਂ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਵੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਹਨ।ਇਹਨਾਂ ਵਿਦਿਆਰਥੀਆਂ ਨੂੰ ਸ਼੍ਰੀਮਤੀ ਰੀਟਾ ਸ਼ਰਮਾ ਮਿਊਜ਼ਿਕ ਲੈਕਚਰਾਰ ਅਤੇ ਸ੍ਰੀਮਤੀ ਜੋਤੀ ਸ਼ੋਰੀ ਲੈਕਚਰਾਰ ਭੂਗੋਲ ਨੇ ਤਿਆਰ ਕੀਤਾ ਸੀ। ਇਸੇ ਤਰ੍ਹਾਂ ਸ਼੍ਰੀਮਤੀ ਮਨਦੀਪ ਕੌਰ, ਸ਼੍ਰੀਮਤੀ ਰੀਮਾ ਅਤੇ ਸੰਗੀਤਾ ਜੋਸ਼ੀ ਦੀ ਅਗਵਾਈ ਹੇਠ ਵਿਦਿਆਰਥਣ ਸੁਖਜੀਤ ਕੌਰ ਨੇ ਨੈਸ਼ਨਲ ਪਾਪੂਲੇਸ਼ਨ ਸੰਸਥਾ ਵੱਲੋਂ ਕਰਵਾਏ ਗਏ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ਤੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਿਮਾਂਸ਼ੂ ਢੰਡ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਆਉਂਣ ਵਾਲੇ ਸਮੇਂ ਵਿੱਚ ਵੀ ਇਸ ਸਕੂਲ ਦੀਆਂ ਵਿਦਿਆਰਥਣਾਂ ਵੱਖ-ਵੱਖ ਖੇਤਰਾਂ ਵਿੱਚ ਸਕੂਲ ਦਾ ਨਾਮ ਰੌਸ਼ਨ ਕਰਦੀਆਂ ਰਹਿਣਗੀਆਂ।