ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਰੈਵਿਨਿਉ ਐਸੋਸੀਏਸ਼ਨ ਦੇ ਵਕੀਲਾਂ ਅਤੇ ਅਸ਼ਟਾਮ ਫਰੋਸ਼ ਐਸੋਸੀਏਸ਼ਨ ਮੋਹਾਲੀ ਵੱਲੋਂ ਸਾਂਝੇ ਤੌਰ ਤੇ ਸਬ ਰਜਿਸਟਰਾਰ ਮੋਹਾਲੀ ਦੇ ਦਫ਼ਤਰ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ ਤੋਂ ਬਦਲਣ ਦੇ ਰੋਸ਼ ਵਜੋਂ ਜ਼ਿਲ੍ਹਾਂ ਪ੍ਰਸ਼ਾਸ਼ਨ ਖਿਲਾਫ਼ ਜੰਮ ਕੇ ਰੋਸ਼ ਪ੍ਰਦਰਸਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰੈਵਿਨਿਉ ਬਾਰ ਐਸੋਸੀਏਸ਼ਨ ਮੋਹਾਲੀ ਬਲਜਿੰਦਰ ਸਿੰਘ ਅਤੇ ਕਾਮ ਫਰੋਸ਼ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਰਤਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ਸਿਰਫ ਸਬ ਰਜਿਸਟਰਾਰ ਦੇ ਦਫਤਰ ਨੂੰ ਬਦਲਣ ਲਈ ਲਿਆ ਫੈਸਲਾ ਬਿਲਕੁਲ ਗ਼ਲਤ ਹੈ। ਉਹਨਾਂ ਕਿਹਾ ਕਿ ਰਜਿਸਟਰਾਰ ਦੇ ਦਫਤਰ ਦੇ ਬਦਲਣ ਕਾਰਨ ਆਮ ਲੋਕਾਂ ਨੂੰ ਵੱਡੀ ਪ੍ਰਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਰਜਿਸਟਰੀ ਦਫਤਰ ਵਿਚ ਰਜਿਸਟਰੀ ਕਰਵਾਉਣ ਲਈ ਆਉਣ ਵਾਲੇ ਆਮ ਲੋਕਾਂ ਨੂੰ ਹਰੇਕ ਤਰ੍ਹਾਂ ਦੀ ਸੁਵਿਧਾ ਮਿਲਦੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲਏ ਗਏ ਫੈਸਲੇ ਨੂੰ ਅੱਜੇ ਤੱਕ ਜਨਤਕ ਨਹੀਂ ਕੀਤਾ ਪ੍ਰੰਤੂ ਜੇ ਸਰਕਾਰ ਵੱਲੋਂ ਅਜਿਹਾ ਕੋਈ ਫੈਸਲਾ ਲਿਆ ਗਿਆ ਹੈ ਤਾਂ ਉਹ ਆਮ ਲੋਕਾਂ ਨੂੰ ਵੱਡੀ ਪਰੇਸ਼ਾਨੀ ਹੋਵੇਗੀ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਇਸ ਫੈਸਲੇ ਨੂੰ ਵਾਪਸ ਲਿਆ ਜਾਵੇ ਤਾਂ ਜੋ ਲੋਕ ਖੱਜਲਖੁਆਰੀ ਤੋਂ ਬੱਚ ਸਕਣ। ਦੂਸਰੇ ਪਾਸੇ ਜਦੋਂ ਡੀਸੀ ਮੋਹਾਲੀ ਸ਼੍ਰੀਮਤੀ ਆਸ਼ਿਕਾ ਜੈਨ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਅਜਿਹਾ ਕੁਝ ਨਹੀਂ ਹੋ ਰਿਹਾ।

Leave a Reply

Your email address will not be published. Required fields are marked *