ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਪੰਜਾਬ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਈਡੀ ਵੱਲੋਂ ਚਾਰ ਦਿਨ ਦੇ ਰਿਮਾਂਡ ਮੁੱਕਣ ਮਗਰੋਂ ਡਿਊਟੀ ਮੈਜਿਸਟਰੇਟ ਤੇ ਪੇਸ਼ ਕੀਤਾ ਗਿਆ। ਜਿੱਥੇ ਈਡੀ ਦੇ ਵਕੀਲਾਂ ਵੱਲੋਂ ਜ਼ਿਰਾ ਕਰਦੇ ਹੋਏ ਜਸਵੰਤ ਸਿੰਘ ਗੱਜਣ ਮਾਜਰਾ ਵਿਧਾਇਕ ਆਮ ਆਦਮੀ ਪਾਰਟੀ ਦੇ ਰਿਮਾਂਡ ਵਿੱਚ ਵਾਧਾ ਕਰਨ ਦੀ ਦਲੀਲਾਂ ਦਿੱਤੀਆਂ ਗਈਆਂ ਉਹਨਾਂ ਨੂੰ ਸਵੀਕਾਰ ਕਰਦੇ ਹੋਏ ਮੋਹਾਲੀ ਅਦਾਲਤ ਨੇ ਆਮ ਆਦਮੀ ਪਾਰਟੀ ਜੋ ਕਿ ਪੰਜਾਬ ਵਿੱਚ ਇਸ ਸਮੇਂ ਸੱਤਾ ਵਿੱਚ ਹੈ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ 30 ਨਵੰਬਰ ਤੱਕ ਪੁਲਿਸ ਰਿਮਾਂਡ ਤੇ ਭੇਜਣ ਦੇ ਹੁਕਮ ਸੁਣਾਏ। ਦੂਸਰੇ ਪਾਸੇ ਜੇਕਰ ਗੱਲ ਕੀਤੀ ਜਾਵੇ ਮੋਹਾਲੀ ਪੁਲਿਸ ਦੀ ਤਾਂ ਮੋਹਾਲੀ ਪੁਲਿਸ ਦੀ ਚਾਪਲੂਸੀ ਉਸ ਵਕਤ ਸਾਹਮਣੇ ਆਈ ਜਦੋਂ ਸੱਤਾਧਾਰੀ ਧਿਰ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਜਦੋਂ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਹਨਾਂ ਦੀ ਕਵਰੇਜ ਕਰਨ ਤੋਂ ਮੀਡੀਆ ਨੂੰ ਰੋਕ ਦਿੱਤਾ ਗਿਆ ਅਤੇ ਅਦਾਲਤ ਪਰਿਸਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ।