ਮੋਹਾਲੀ(ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿਰਫ 4% ਡੀਏ ਵਧਾਉਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਹ ਡੀਏ 1/7/2022 ਤੋਂ ਡਿਊ ਸੀ ਪਰ ਇਸ ਨੂੰ 1/12/2023 ਤੋਂ ਲਾਗੂ ਕੀਤਾ ਗਿਆ ਹੈ ਜੋ ਕਿ ਕਰਮਚਾਰੀਆਂ ਨਾਲ ਸਰਾਸਰ ਧੱਕਾ ਹੈ।

ਉਹਨਾਂ ਕਿਹਾ ਕਿ ਕਈ ਸੂਬਾ ਸਰਕਾਰਾਂ ਵੱਲੋਂ, (ਜਿਨ੍ਹਾਂ ਵਿੱਚ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਯੂਟੀ ਤੋਂ ਇਲਾਵਾ ਹਰਿਆਣਾ ਅਤੇ ਹਿਮਾਚਲ ਅਤੇ ਹੋਰ ਸੂਬਾ ਸਰਕਾਰਾਂ ਵੀ ਸ਼ਾਮਿਲ ਹਨ), ਕਰਮਚਾਰੀਆਂ ਨੂੰ 46 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ ਜਦੋਂ ਕੋਈ ਪੰਜਾਬ ਵੱਲੋਂ ਚਾਰ ਫੀਸਦੀ ਡੀਏ ਦੇ ਵਾਧੇ ਤੋਂ ਬਾਵਜੂਦ ਪੰਜਾਬ ਦੇ ਕਰਮਚਾਰੀਆਂ ਨੂੰ 38 ਫੀਸਦੀ ਡੀਏ ਹੀ ਮਿਲ ਰਿਹਾ ਹੈ ਜੋ ਕਿ ਇਹਨਾਂ ਸੂਬਿਆਂ ਨਾਲੋਂ ਕਿਤੇ ਘੱਟ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਸਰਕਾਰੀ ਕਰਮਚਾਰੀਆਂ ਤੋਂ 200 ਟੈਕਸ ਦੇ ਕੱਟ ਰਹੀ ਹੈ ਜੋ ਕਿ ਗੈਰ ਕਾਨੂੰਨੀ ਹੈ।

ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਫਿਜ਼ੂਲ ਦੀ ਇਸ਼ਤਿਹਾਰਬਾਜ਼ੀ ਉੱਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਅਤੇ ਸਾਰੀਆਂ ਸੜਕਾਂ ਪੰਜਾਬ ਦੇ ਇਸ਼ਤਿਹਾਰੀ ਬੋਰਡਾਂ ਨਾਲ ਭਰੀਆਂ ਪਈਆਂ ਹਨ ਉਹਨਾਂ ਕਿਹਾ ਕਿ ਇਸ ਫਜ਼ੂਲ ਖਰਚੀ ਨੂੰ ਬੰਦ ਕੀਤਾ ਜਾਵੇ ਅਤੇ ਇਹ ਪੈਸਾ ਕਰਮਚਾਰੀਆਂ ਅਤੇ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਵਾਸਤੇ ਵਰਤਿਆ ਜਾਵੇ। 

ਉਹਨਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਨਵੇਂ ਹੈਲੀਕਾਪਟਰ ਖਰੀਦਣ ਦੀ ਕੀ ਤੁੱਕ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਆਪਣੇ ਅਰਵਿੰਦ ਕੇਜਰੀਵਾਲ ਦੀ ਸਵਾਰੀ ਲਈ ਅਜਿਹੇ ਹੈਲੀਕਾਪਟਰ ਖਰੀਦ ਰਹੀ ਹੈ ਜਿਸ ਵਿੱਚ ਪੰਜਾਬ ਦਾ ਪੈਸਾ ਪਾਣੀ ਵਾਂਗੂੰ ਰੋੜਿਆ ਜਾ ਰਿਹਾ ਹੈ ਅਤੇ ਬਰਬਾਦ ਕੀਤਾ ਜਾ ਰਿਹਾ ਹੈ। 

ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਕਰਮਚਾਰੀਆਂ ਦੇ ਹਿੱਤਾਂ ਲਈ ਕੰਮ ਕੀਤਾ ਅਤੇ ਅੱਜ ਵੀ ਕਰਮਚਾਰੀ ਮਰਹੂਮ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀਆਂ ਕਰਮਚਾਰੀਆਂ ਪ੍ਰਤੀ ਨੇਕ ਨੀਤੀਆਂ ਨੂੰ ਯਾਦ ਕਰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਲੋਕ ਆਮ ਆਦਮੀ ਪਾਰਟੀ ਦੀ ਇਸ ਫਜੂਲ ਖਰਚੀ ਦਾ ਬਦਲਾ ਲੋਕ ਸਭਾ ਚੋਣਾਂ ਵਿੱਚ ਲੈਣਗੇ।

Leave a Reply

Your email address will not be published. Required fields are marked *