ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ: ਇੰਨੀ ਛੋਟੀ ਉਮਰ ਦੇ ਵਿੱਚ ਪੂਰੀ ਚੜ੍ਹਦੀ ਕਲਾ ਦੇ ਵਿੱਚ ਹੁੰਦੇ ਹੋਏ ਆਪਣੀ ਸ਼ਹਾਦਤ ਦੇਣੀ ਅਤੇ ਈਨ ਨਾ ਮੰਨੀ,ਛੋਟੇ ਸਾਹਿਬਜ਼ਾਦੇ-ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਉਨਾਂ ਦੇ ਦਾਦੀ ਜੀ ਮਾਤਾ ਗੁਜਰ ਕੌਰ ਜੀ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦਾ ਹਰ ਸ਼ਰਧਾਲੂ ਪੂਰੀ ਸ਼ਰਧਾ ਦੇ ਨਾਲ ਕੋਟਨ ਕੋਟ ਪ੍ਰਣਾਮ ਕਰ ਰਿਹਾ ਹੈ ਅਤੇ ਉਹਨਾਂ ਦੀ ਕੁਰਬਾਨੀ ਨੂੰ ਨਤਮਸਤਕ ਹੋ ਰਿਹਾ ਹੈ।ਸ਼ਹੀਦੀ ਜੋੜ ਮੇਲੇ ਦੇ ਮੌਕੇ ਤੇ ਦੇਸ਼ ਦੇ ਕੋਨੇ- ਕੋਨੇ ਤੋਂ ਅਤੇ ਵਿਦੇਸ਼ਾਂ ਤੋਂ ਵੀ ਉਚੇਚੇ ਤੌਰ ਤੇ ਸੰਗਤਾਂ ਸ੍ਰੀ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ਵਿਖੇ ਨਤਮਸਤਕ ਹੋਣ ਦੇ ਲਈ ਵੱਡੀ ਗਿਣਤੀ ਦੇ ਵਿੱਚ ਸ਼੍ਰੀ ਫਤਿਹਗੜ੍ਹ ਸਾਹਿਬ ਪੁੱਜ ਰਹੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਮਾਤਾ ਗੁਜਰ ਕੌਰ ਜੀ, ਪੁੱਤਰ- ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਨੂੰ ਵੀ ਸਮੇਂ ਦੇ ਹਾਕਮਾਂ ਨੇ ਸ਼ਹੀਦ ਕਰ ਦਿੱਤਾ,ਪ੍ਰੰਤੂ ਈਨ ਨਹੀਂ ਮੰਨੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਾ ਵਾਰ ਦਿੱਤਾ,ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਚਾ ਧਨ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਗੁਰਦੁਆਰਾ ਸਾਚਾ ਧਨ ਸਾਹਿਬ ਤੋਂ ਗੁਰਦੁਆਰਾ ਸਿੰਘ ਸਭਾ ਫੇਜ਼ 11 ਮੋਹਾਲੀ ਤੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ,ਗੁਰਦੁਆਰਾ ਪ੍ਰਬੰਧਕ ਕਮੇਟੀ ਸਾਚਾ ਧਨ ਸਾਹਿਬ ਦੇ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਸਾਚਾ ਧਨ ਸਾਹਿਬ ਤੋਂ ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਕਰਨ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਫੇਸ 11 ਮੋਹਾਲੀ ਲਈ ਰਵਾਨਾ ਹੋਇਆ, ਸੰਗਤਾਂ ਵੱਲੋਂ ਪੂਰੀ ਸ਼ਰਧਾ ਦੇ ਨਾਲ ਥਾਂ-ਥਾਂ ਤੇ ਕੀਰਤਨ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਦੇ ਲਈ ਚਾਹ ਪਕੌੜੇ ਅਤੇ ਪ੍ਰਸ਼ਾਦਿਆਂ ਦਾ ਲੰਗਰ ਲਗਾਇਆ ਗਿਆ ਸੀ, ਇਸ ਮੌਕੇ ਸੰਗਤਾਂ ਦੇ ਨਾਲ਼ ਨਾਲ਼ ਸ਼ਹਿਰ ਤੇ ਸਾਰੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਅਰਦਾਸ ਦੇ ਵਿੱਚ ਸ਼ਮੂਲਿਤ ਕੀਤੀ, ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ, ਭਾਜਪਾ ਦੇ ਕਾਰਜਕਾਰੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ, ਅਕਵਿੰਦਰ ਸਿੰਘ ਗੋਸਲ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਬਲਿੰਦਰ ਸਿੰਘ,ਸਮੇਤ ਵੱਡੀ ਗਿਣਤੀ ਵਿੱਚ ਇਲਾਕਿਆਂ ਦੀਆਂ ਸੰਗਤਾਂ ਵੀ ਹਾਜ਼ਰ ਸਨ।