ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੱਜ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਸ਼ਹਿਰ ਦੇ ਵਾਈ.ਪੀ .ਐਸ.ਚੋਂਕ , ਮਦਨਪੁਰਾ ਚੋਂਕ, ਦਸ਼ਮੇਸ਼ ਵੈੱਲਫੇਅਰ ਸੋਸਾਇਟੀ, ਫੇਜ਼ -7 ਵਿਖੇ ਪਰਮਜੀਤ ਹੈਪੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਵੱਖ-ਵੱਖ ਥਾਵਾਂ ਤੇ ਗੁਰੂ ਪਿਆਰੀ ਸਾਧ ਸੰਗਤ ਵਲੋਂ ਲਗਾਏ ਲੰਗਰਾਂ ਵਿੱਚ ਸੇਵਾ ਕੀਤੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਡਿਪਟੀ ਮੇਅਰ ਕੁਲਜੀਤ ਬੇਦੀ ਵਲੋਂ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ ਅਤੇ ਸਾਹਿਬਜ਼ਾਦਿਆਂ ਵਲੋਂ ਧਰਮ ਦੀ ਰੱਖਿਆ ਲਈ ਦਿੱਤੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਨੇ ਲੰਗਰ ਲਗਾਉਣ ਵਾਲੀ ਸਾਰੀ ਸੰਸਥਵਾਂ ਦੇ ਪ੍ਰਬੰਧਕਾਂ ਅਤੇ ਅਹੁਦੇਦਾਰਾਂ ਦੇ ਇਸ ਉਪਰਾਲੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਵਲੋਂ ਦਿੱਤੀ ਸ਼ਹਾਦਤ ਅਤੇ ਉਨ੍ਹਾਂ ਦੀਆਂ ਸਿਖਿਆਵਾਂ ਸਾਨੂੰ ਹਮੇਸ਼ਾ ਚੰਗੇ ਮਾਰਗ ਤੇ ਚਲਣ ਲਈ ਪ੍ਰੇਰਿਤ ਕਰਦਿਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦੱਸੇ ਮਾਰਗ ਤੇ ਚਲਦੇ ਹੋਏ ਧਰਮ ਅਤੇ ਮਾਨਵਤਾ ਦੀ ਰੱਖਿਆ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕੌਂਸਲਰ ਅਤੇ ਸਾਧ ਸੰਗਤ ਹਾਜ਼ਿਰ ਸਨ।

Leave a Reply

Your email address will not be published. Required fields are marked *