ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਲੋਹੜੀ ਦਾ ਤਿਉਹਾਰ ਪੂਰੇ ਜੋਸ਼, ਆਨੰਦ ਅਤੇ ਵਧਾਈਆਂ ਦੇ ਮਾਹੌਲ ਵਿੱਚ ਮਨਾਇਆ ਗਿਆ।      ਇਸ ਲੋਹੜੀ ਦੇ ਤਿਉਹਾਰ ਮੌਕੇ ਰਿਆਤ-ਬਾਹਰਾ ਗਰੁੱਪ ਦੇ ਚੇਅਰਮੈਨ ਅਤੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਅਤੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.ਡਾ. ਪਰਵਿੰਦਰ ਸਿੰਘ ਨੇ  ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।
ਲੋਹੜੀ ਦੇ ਇਸ ਮੌਕੇ ’ਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ,ਜਿਸ ਦੌਰਾਨ ਵਿਦਿਆਰਥਣਾਂ ਵੱਲੋਂ ਪੰਜਾਬੀ ਬੋਲੀਆਂ ਨਾਲ ਪੇਸ਼ ਕੀਤੇ ਗਏ ਗਿੱਧੇ ਨਾਲ ਮਾਹੌਲ ਨੂੰ ਹੋਰ ਵੀ ਰੰਗਮਈ ਬਣਾ ਦਿੱਤਾ।        
ਸ. ਗੁਰਵਿੰਦਰ ਸਿਘ ਬਾਹਰਾ ਨੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਤੋਂ ਇਲਾਵਾ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਮਾਤਮਾ ਸਾਰੀਆਂ ਲੜਕੀਆਂ ਨੂੰ ਉਹ ਸਾਰੀਆਂ ਖੁਸ਼ੀਆਂ ਬਖਸ਼ੇ ਜਿਸ ਨਾਲ ਉਹ ਆਪਣੇ ਜੀਵਨ ਦਾ ਟੀਚਾ ਜਲਦੀ ਤੋਂ ਜਲਦੀ ਪ੍ਰਾਪਤ ਕਰ ਸਕਣ।  
ਉਨ੍ਹਾਂ ਕਿਹਾ ਕਿ ਸਮਾਜ ਵਿੱਚ ਲੜਕਿਆਂ ਦੀ ਤਰ੍ਹਾਂ ਲੜਕੀਆਂ ਨੂੰ ਵੀ ਬਰਾਬਰ ਦਾ ਦਰਜਾ ਦੇਣ ਦੀ ਜਰੂਰਤ ਹੈ। ਜੇਕਰ ਮੌਕਾ ਦਿੱਤਾ ਜਾਵੇ ਤਾਂ ਸਮਾਜ ਵਿੱਚ ਲੜਕੀਆਂ ਵੀ ਆਪਣੀ ਪ੍ਰਤੀਭਾ, ਕਲਾ ਅਤੇ ਕੁਸ਼ਲਤਾ ਦਿਖਾ ਸਕਦੀਆਂ ਹਨ।  
ਇਸ ਮੌਕੇ ਵਾਈਸ-ਚਾਂਸਲਰ ਪ੍ਰੋ.ਡਾ. ਪਰਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਹੜੀ ਪੰਜਾਬ ਦਾ ਇਕ ਪ੍ਰਸਿੱਧ ਤਿਉਹਾਰ ਹੈ, ਜੋ ਪੰਜਾਬ ਦੀ ਪ੍ਰਮੁੱਖ ਫਸਲਾਂ ਨਾਲ ਜੁੜਿਆ ਹੋਇਆ ਹੈ । ਇਸ ਲਈ ਲੋਕ ਲੋਹੜੀ ਦੇ ਤਿਉਹਾਰ ਨੂੰ ਖਾਣ ਪੀਣ ਦੇ ਤਿਉਹਾਰ ਵਜੋਂ ਵਧੇਰੇ ਮਹੱਤਵ ਦਿੰਦੇ ਹਨ।    
ਇਸ ਮੌਕੇ ਵਿਦਿਆਰਥੀਆਂ ਨੂੰ ਮੂੰਗਫਲੀ,ਰੇੜੀਆਂ ਅਤੇ ਗੱਚਕ ਆਦਿ ਵੀ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਕਾਲਜਾਂ ਦੇ ਡੀਨ ,ਡਾਇਰੈਕਟਰ ਅਤੇ ਫੈਕਲਟੀ ਮੈਂਬਰ ਵੀ ਮੌਜੂਦ ਰਹੇ।      

Leave a Reply

Your email address will not be published. Required fields are marked *