ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਵਿਧਾਇਕ ਕੁਲਵੰਤ ਸਿੰਘ ਵੱਲੋਂ ਮਟੋਰ ਦੇ ਸੱਤਨਰਾਇਣ ਮੰਦਰ ਵਿੱਚ ਅਯੁੱਧਿਆ ਵਿਖੇ ਰਾਮ ਮੰਦਰ ਦੀ ਮੂਰਤੀ ਸਥਾਪਨਾ ਨਾਲ ਸੰਬੰਧਿਤ ਪ੍ਰੋਗਰਾਮ ਲਾਈਵ ਟੈਲੀਕਾਸਟ ਸੰਗਤਾਂ ਦੇ ਨਾਲ ਬੈਠ ਕੇ ਵੇਖਿਆ,
ਵਿਧਾਇਕ ਕੁਲਵੰਤ ਸਿੰਘ ਨੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਗਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਰਾਮ ਚੰਦਰ ਜੀ ਦਾ ਅਯੋਧਿਆ ਵਿਖੇ ਬਣੇ ਮੰਦਰ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਖੁਸ਼ੀ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਪ੍ਰੋਗਰਾਮ ਨੂੰ ਲੈ ਕੇ ਰਾਮ ਭਗਤਾਂ ਦੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਖੁਸ਼ੀ ਨੂੰ ਲੈ ਕੇ ਅੱਜ ਵੱਖ -ਵੱਖ ਥਾਵਾਂ ਤੇ ਸ਼ਰਧਾਲੂਆਂ ਵੱਲੋਂ ਲੰਗਰ ਲਗਾਏ ਜਾ ਰਹੇ ਹਨ ਅਤੇ ਮੰਦਰਾ ਦੇ ਵਿੱਚ ਰਾਮ ਕਥਾ ਦਾ ਆਯੋਜਨ ਕੀਤਾ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਭਨਾਂ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ, ਕਿਸੇ ਲਈ ਕੋਈ ਭੇਦ ਭਾਵ ਨਹੀਂ ਹੈ ਅਤੇ ਪੰਜਾਬ ਦੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਭਨਾ ਧਰਮਾਂ,ਫਿਰਕਿਆਂ ਤੋਂ ਉੱਪਰ ਉੱਠ ਕੇ ਸਭਨਾਂ ਦੇ ਬਰਾਬਰ ਕੰਮ ਕੀਤੇ ਜਾ ਰਹੇ ਹਨ l ਆਪ ਸਰਕਾਰ ਸਭ ਲਈ ਬਰਾਬਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅੱਜ ਸੱਤਨਰਾਇਣ ਮੰਦਰ ਮਟੌਰ ਵਿਖੇ ਰਾਮ ਭਗਤਾਂ ਦੇ ਨਾਲ ਬੈਠ ਕੇ ਸੰਗਤਾਂ ਅਯੋਧਿਆ ਵਿਖੇ ਚੱਲ ਰਹੇ ਪ੍ਰੋਗਰਾਮ ਵੇਖਿਆ ਹੈ ਅਤੇ ਪ੍ਰੋਗਰਾਮ ਦੇ ਦੌਰਾਨ ਸ਼ਰਧਾਲੂਗਣਾ ਦੇ ਚਿਹਰੇ ਤੇ ਬੇਹਦ ਸਕੂਨ ਅਤੇ ਤਸੱਲੀ ਸਾਫ ਝਲਕਦੀ ਸੀ, ਅਤੇ ਇਸ ਆਨੰਦਮਈ ਮਾਹੌਲ ਅਤੇ ਸਮੇਂ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ, ਇਸ ਮੌਕੇ ਤੇ ਮੰਦਰ ਕਮੇਟੀ ਦੇ ਅਹੁਦੇਦਾਰਾਂ ਦੀ ਤਰਫੋਂ ਵਿਧਾਇਕ ਕੁਲਵੰਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਤੇ ਮੰਦਰ ਕਮੇਟੀ ਪ੍ਰਧਾਨ -ਨਰਿੰਦਰ ਬਾਤਿਸ਼, ਸਾਬਕਾ ਕੌਂਸਲਰ-ਹਰਪਾਲ ਸਿੰਘ ਚੰਨਾ, ਜਸਪਾਲ ਮਟੌਰ,ਕੁਲਦੀਪ ਸਿੰਘ ਸਮਾਣਾ,ਡਾ. ਕੁਲਦੀਪ ਸਿੰਘ, ਬੰਤ ਸਿੰਘ ਸੁਹਾਣਾ, ਵੀ ਕੇ ਵੈਦ, ਅਤੇ ਵੱਡੀ ਗਿਣਤੀ ਵਿੱਚ ਰਾਮ ਭਗਤ ਹਾਜ਼ਰ ਸਨ।

Leave a Reply

Your email address will not be published. Required fields are marked *