ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਆਮ ਜਨਤਾ ਦੀ ਸ਼ਿਕਾਇਤਾਂ ਤੇ ਨਿਪਟਾਰੇ ਅਤੇ 43 ਦੇ ਕਰੀਬ ਨਾਗਰਿਕ ਸੇਵਾਵਾਂ ਉਨਾਂ ਦੇ ਘਰ ਵਿੱਚ ਮੁਹਈਆ ਕਰਵਾਉਣ ਸਬੰਧੀ ਚਲਾਈ ਜਾ ਰਹੀ ਸਕੀਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਹੈਲਪਲਾਈਨ ਨੰਬਰ1076 ਜਾਰੀ ਕੀਤਾ ਗਿਆ ਸੀ ਅਤੇ ਲੋਕਾਂ ਨੂੰ ਸੇਵਾਵਾਂ ਬਿਹਤਰ ਤਰੀਕੇ ਨਾਲ ਮੁਹਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਆਮ ਆਦਮੀ ਪਾਰਟੀ ਨੇ ਆਪਣੇ ਆਗੂਆਂ ਅਤੇ ਵਲੰਟੀਅਰਾਂ ਦੇ ਘਰ ਘਰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਸਿਖਲਾਈ ਦੇਣ ਸਬੰਧੀ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ।
ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਜ਼ਿਲ੍ਾ ਇਕਾਈ ਦੇ ਮੀਡੀਆ ਇੰਚਾਰਜ ਅਤੁਲ ਸ਼ਰਮਾ ਨੇ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਵਲੰਟੀਅਰਾਂ ਅਤੇ ਆਗੂਆਂ ਨੂੰ ਬੁਲਾ ਕੇ ਇੱਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ 5 ਫਰਵਰੀ ਤੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੇ ਪੁਖਤਾ ਪ੍ਰਬੰਧ ਕਰਨ ਲਈ ਆਗੂਆਂ ਨੂੰ ਸਿਖਲਾਈ ਦਿੱਤੀ ਗਈ ਹੈ। ਮੀਟਿੰਗ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਹੋਰ ਆਪ ਆਗੂਆਂ ਨੇ ਇਸ ਗੱਲ ਤੇ ਜੋ ਦਿੱਤਾ ਕਿ ਸਾਰਿਆਂ ਨਾਗਰਿਕਾਂ ਨੂੰ ਸੇਵਾਵਾਂ ਨਿਰਧਾਰਿਤ ਸਮੇਂ ਸੀਮਾ ਵਿੱਚ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਵਾਸੀਆਂ ਲਈ ਹੋਵੇਗੀ ਅਤੇ ਮਾਨਣੀਏ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਜਨਤਾ ਲਈ ਉਨਾਂ ਦੀ ਪ੍ਰਤੀਬਧਤਾ ਦੀ ਦਿਸ਼ਾ ਵੱਲ ਇੱਕ ਕਦਮ ਹੈ।