ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੀ ਰਣਨੀਤੀ ਘੜਦੇ ਹੋਏ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਸੰਭਾਵਿਤ ਉਮੀਦਵਾਰਾਂ ਦਾ ਸਰਵੇਖਣ ਕਰਵਾਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀ 1 ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਇਸ ਮਹੀਨੇ ਦੇ ਅਖੀਰ ਤੱਕ ਉਹਨਾਂ ਵੱਲੋਂ ਆਪਣੀ ਪਾਰਟੀ ਦੇ 13 ਸੀਟਾਂ ਤੇ ਉਮੀਦਵਾਰਾਂ ਦਾ ਲੋਕ ਸਭਾ ਚੋਣਾਂ ਲਈ ਐਲਾਨ ਕਰ ਦਿੱਤਾ ਜਾਵੇਗਾ ਜਿਸ ਦੀ ਕਵਾਇਦ ਤਹਿਤ ਭਰੋਸੇ ਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਅਨੰਦਪੁਰ ਸਾਹਿਬ ਤੋਂ ਸੰਭਾਵਿਤ ਉਮੀਦਵਾਰ ਤਿੰਨ ਉਮੀਦ ਦਾ ਚੈਯਨ ਕੀਤਾ ਗਿਆ ਹੈ ਜਿਨਾਂ ਵਿੱਚੋਂ ਹਿੰਦੂ ਚਿਹਰੇ ਵਜੋਂ ਵਨੀਤ ਵਰਮਾ ਮੈਂਬਰ ਸਟੇਟ ਟਰੇਡਰ ਕਮਿਸ਼ਨ ਪੰਜਾਬ ਦਾ ਨਾਮ ਸੂਚੀ ਵਿੱਚ ਪ੍ਰਮੁੱਖ ਤੌਰ ਤੇ ਚੱਲ ਰਿਹਾ ਹੈ। ਇਹਨਾਂ ਦੇ ਨਾਲ ਹੀ ਜੱਟ ਸਿੱਖ ਚਿਹਰੇ ਵਜੋਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਅਤੇ ਦਲਿਤ ਚਿਹਰੇ ਵਜੋਂ ਸੇਵਾ ਮੁਕਤ ਆਈਆਰਐਸ ਸਵਰਨ ਸਿੰਘ ਸਾਂਪਲਾ ਸਾਬਕਾ ਪ੍ਰਧਾਨ ਸੇਵਾ ਮੁਕਤ ਇੰਪਲਾਈਜ ਯੂਨੀਅਨ ਪੰਜਾਬ ਦੇ ਨਾਵਾਂ ਦਾ ਸਰਵੇਖਣ ਕਰਵਾਇਆ ਜਾ ਰਿਹਾ ਹੈ। ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਜਲਦ ਹੀ ਇਹਨਾਂ ਵਿੱਚੋਂ ਕਿਸੇ ਇੱਕ ਚਿਹਰੇ ਨੂੰ ਹਲਕਾ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਆਪਣੇ ਉਮੀਦਵਾਰ ਵਜੋਂ ਐਲਾਨ ਸਕਦੀ ਹੈ।

Leave a Reply

Your email address will not be published. Required fields are marked *