
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਸਟੇਟ ਅਵਾਰਡੀ ਅਤੇ ਸਾਬਕਾ ਕੌਂਸਲਰ- ਫੂਲਰਾਜ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਜਰੂਰਤਾਂ ਨੂੰ ਪੰਜਾਬ ਵਿਧਾਨ ਸਭਾ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੂਰੇ ਜ਼ੋਰ- ਸ਼ੋਰ ਨਾਲ ਉਠਾਇਆ ਗਿਆ ਹੈ। ਇਸ ਦੇ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਹਮੇਸ਼ਾ ਰਿਣੀ ਰਹਿਣਗੇ ਕਿ ਉਹਨਾਂ ਨੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਉਠਾਏ ਗਏ ਮੁੱਦਿਆਂ ਤੇ ਤੁਰੰਤ ਹਾਂ ਪੱਖੀ ਹੁੰਗਾਰਾ ਭਰਿਆ ਹੈ। ਸਾਬਕਾ ਕੌਂਸਲਰ -ਫੂਲਰਾਜ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੋਹਾਲੀ ਦੇ ਕਿਸੇ ਵੀ ਨੇਤਾ ਨੇ ਪੰਜਾਬ ਵਿਧਾਨ ਸਭਾ ਦੇ ਵਿੱਚ ਅਤੇ ਪਾਰਲੀਮੈਂਟ ਦੇ ਵਿੱਚ ਅੰਤਰਰਾਸ਼ਟਰੀ ਸ਼ਹਿਰ ਮੋਹਾਲੀ ਨਾਲ ਸੰਬੰਧਿਤ ਮਸਲਿਆਂ ਨੂੰ
ਉਠਾਇਆ ਤੱਕ ਨਹੀਂ ਗਿਆ, ਤਾਂ ਫਿਰ ਲੋਕਾਂ ਦੇ ਮਸਲੇ ਕਿੰਝ ਹੱਲ ਹੋ ਸਕਦੇ ਸਨ, ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਦੇ ਵਿੱਚ ਆਉਂਦੇ ਸਾਰ ਹੀ ਵਿਧਾਇਕ ਕੁਲਵੰਤ ਸਿੰਘ ਦੇ ਵੱਲੋਂ ਮੋਹਾਲੀ ਹਲਕੇ ਦੀਆਂ ਸਮੱਸਿਆਵਾਂ ਅਤੇ ਲੰਮੇ ਸਮੇਂ ਤੋਂ ਲਮਕ ਰਹੇ ਮਸਲਿਆਂ ਦੇ ਬਾਰੇ ਵਿੱਚ ਵਿਸਥਾਰਤ ਰਿਪੋਰਟ ਤਿਆਰ ਕਰਕੇ ਮਸਲਿਆਂ ਨੂੰ ਹੱਲ ਕਰਨ ਵਿੱਚ ਜੁੱਟ ਗਏ ਸਨ ਅਤੇ ਪੜਾਅ -ਦਰ-ਪੜਾਅ
ਮਸਲੇ ਹੱਲ ਕੀਤੇ ਜਾ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਮੋਹਾਲੀ ਦੇ ਅਜਿਹੇ ਪਹਿਲੇ ਨੇਤਾ ਹਨ ,ਜਿਨਾਂ ਨੇ ਸਹੀ ਮਾਇਨਿਆਂ ਦੇ ਵਿੱਚ ਮੋਹਾਲੀ ਹਲਕੇ ਦੇ ਲੋਕਾਂ ਦੀ ਨੁਮਾਇੰਦਗੀ ਕੀਤੀ ਅਤੇ ਪੂਰੇ ਜੋਰ ਸ਼ੋਰ ਨਾਲ ਮੋਹਾਲੀ ਹਲਕੇ ਦੀਆਂ ਸਮੱਸਿਆਵਾਂ ਸਰਕਾਰੇ- ਦਰਬਾਰੇ ਰੱਖੀਆਂ ਅਤੇ ਉਨਾਂ ਦਾ ਸਥਾਈ ਹੱਲ ਵੀ ਲਗਾਤਾਰ ਕਰਵਾਇਆ ਜਾ ਰਿਹਾ ਹੈ, ਫਿਰ ਭਾਵੇਂ ਉਹ ਮੋਹਾਲੀ ਦੇ ਵਿਚਲੇ ਵੱਡੇ ਹਸਪਤਾਲਾਂ ਦੇ ਬਾਹਰ ਪਾਰਕਿੰਗ ਅਤੇ ਟਰੈਫਿਕ ਦੀ ਸਮੱਸਿਆ ਦਾ ਮਸਲਾ ਹੋਵੇ, ਜਾਂ ਫਿਰ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣ ਦਾ ਮੁੱਦਾ, ਸਾਬਕਾ ਕੌਂਸਲਰ ਫੂਲ ਰਾਜ ਸਿੰਘ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਨੇ ਬਤੌਰ ਮੇਅਰ ਮੋਹਾਲੀ ਦੇ ਵਸਿੰਦਿਆਂ ਦੀ ਸੇਵਾ ਵਿੱਚ ਹਰ ਵੇਲੇ ਮੌਜੂਦ ਰਹਿ ਕੇ ਉਨਾਂ ਦੀਆਂ ਸਮੱਸਿਆਵਾਂ ਨਾ ਸਿਰਫ ਸੁਣੀਆਂ ਸਗੋਂ ਸਮਾਂ ਰਹਿੰਦਿਆਂ ਉਹਨਾਂ ਦਾ ਸਥਾਈ ਹੱਲ ਵੀ ਕੀਤਾ, ਬਤੌਰ- ਕੌਂਸਲਰ, ਬਤੌਰ – ਮਿਊਸਪਲ ਕੌਂਸਲ ਪ੍ਰਧਾਨ ਅਤੇ ਬਤੌਰ ਮੋਹਾਲੀ ਕਾਰਪੋਰੇਸ਼ਨ ਮੇਅਰ- ਕੁਲਵੰਤ ਸਿੰਘ- ਦੇ ਕਾਰਜਕਾਲ ਨੂੰ ਲੋਕੀ ਅੱਜ ਵੀ ਯਾਦ ਕਰ ਰਹੇ ਹਨ ।
ਕੁਲਵੰਤ ਸਿੰਘ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਯਤਨਸ਼ੀਲ ਰਹਿੰਦੇ ਹਨ,